World News 22 July, 2024 | Radio Haanji | Ranjodh Singh
Manage episode 430107541 series 3474043
ਰਾਸ਼ਟਰਪਤੀ ਦੌੜ 'ਚੋਂ ਬਾਹਰ ਹੋਏ Joe Biden , ਭਾਰਤੀ ਮੂਲ ਦੀ ਕਮਲਾ ਨੂੰ ਦਿੱਤੀ ਹਮਾਇਤ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਐਲਾਨ ਕੀਤਾ ਕਿ ਉਹ ਮੁੜ ਚੋਣ ਨਹੀਂ ਲੜਨਗੇ। ਉਸਨੇ ਅਮਰੀਕੀ ਲੋਕਾਂ ਦੇ ਹਿੱਤਾਂ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਰਾਹੀਂ ਇਸ ਫੈਸਲੇ ਤੋਂ ਜਾਣੂ ਕਰਵਾਇਆ। ਇੱਕ ਵੱਖਰਾ ਟਵੀਟ ਕਰਦਿਆਂ ਉਹਨਾਂ ਆਗਾਮੀ ਚੋਣਾਂ ਵਿੱਚ ਡੋਨਾਲਡ ਟਰੰਪ ਨੂੰ ਹਰਾਉਣ ਲਈ ਉਮੀਦਵਾਰ ਵਜੋਂ ਕਮਲਾ ਹੈਰਿਸ ਦਾ ਸਮਰਥਨ ਵੀ ਕੀਤਾ।
ਸਾਬਕਾ ਰਾਸ਼ਟਰਪਤੀ ਡੌਨਲਡ ਟਰੰਪ ਰਿਪਬਲਿਕਨ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਹਨ। ਅਮਰੀਕਾ ਵਿੱਚ ਚਾਰ ਮਹੀਨਿਆਂ ਬਾਅਦ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ।
ਜੂਨ ਮਹੀਨੇ ਦੇ ਅਖ਼ੀਰ ਵਿੱਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਅਤੇ ਰਾਸ਼ਟਰਪਤੀ ਜੋਅ ਬਾਇਡਨ ਵਿਚਕਾਰ ਬਹਿਸ ਹੋਈ। ਇਸ ਬਹਿਸ ਵਿੱਚ ਬਾਇਡਨ ਦੀ ਕਾਰਗੁਜ਼ਾਰੀ ਨਿਰਾਸ਼ ਕਰਨ ਵਾਲੀ ਰਹੀ। ਉਦੋਂ ਤੋਂ ਹੀ ਡੈਮੋਕਰੈਟ ਆਗੂਆਂ ਵੱਲੋਂ ਬਾਇਡਨ 'ਤੇ ਉਨ੍ਹਾਂ ਦੀ ਉਮੀਦਵਾਰੀ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਸੀ।
#JoeBiden #KamlaHarris #DonaldTrump #USA
1005 episodes